ਮੌੜ ਬੰਬ ਧਮਾਕਿਆਂ ਵਿੱਚ ਅਕਾਲੀਆਂ ਅਤੇ ਕਾਂਗਰਸ ਦੀ ਭੂਮਿਕਾ ਦੀ ਹੋਵੇ ਜਾਂਚ: 'ਆਪ' ਨੇ ਕੀਤੀ ਮੰਗ

ਪ੍ਰਕਾਸ਼ ਸਿੰਘ ਬਾਦਲ ਤੇ ਕੈਪਟਨ ਅਮਰਿੰਦਰ ਸਿੰਘ
ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 4 ਮਿੰਟ

ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ 31 ਜਨਵਰੀ 2017 ਨੂੰ ਮੌੜ, ਜਿਲ੍ਹਾ ਬਠਿੰਡਾ ਵਿੱਚ ਹੋਏ ਬੰਬ ਧਮਾਕੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

ਪੰਜਾਬੀ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਇਸ ਘਟਨਾ ਵਿੱਚ ਕਾਂਗਰਸ ਅਤੇ ਅਕਾਲੀ ਦਲ ਦੋਹਾਂ ਪਾਰਟੀਆਂ ਦੀ ਭੂਮਿਕਾ ਸ਼ੱਕੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਪਿੱਛੇ ਕੇਂਦਰੀ ਏਜੰਸੀਆਂ ਦੇ ਹੱਥ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ ਕਿਉਂਕਿ ਉੱਥੇ ਵੀ ਅਕਾਲੀ ਦਲ ਦੀ ਭਾਈਵਾਲ ਪਾਰਟੀ ਭਾਜਪਾ ਦੀ ਸਰਕਾਰ ਹੈ।

ਉਨ੍ਹਾਂ ਇਸ ਵਿੱਚ ਪੰਜਾਬ ਦੇ ਤਤਕਾਲੀ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਪਾਰਟੀ ਦੀ ਭੂਮਿਕਾ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਸੀਬੀਆਈ ਤੋਂ ਸਮਾਂਬੱਧ ਜਾਂਚ ਕਰਵਾਉਣ ’ਤੇ ਜ਼ੋਰ ਦਿੱਤਾ ਹੈ।

ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਮੌੜ ਮੰਡੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਸਿੰਘ ਦੇ ਕੁੜਮ ਹਰਮਿੰਦਰ ਸਿੰਘ ਜੱਸੀ ਦੇ ਚੋਣ ਰੈਲੀ ਵਿੱਚ ਹੋਏ ਇਸ ਬੰਬ ਧਮਾਕੇ ਵਿੱਚ 7 ਜਾਨਾਂ ਚਲੀਆਂ ਗਈਆਂ ਸਨ।

ਹਿੰਦੁਸਤਾਨ ਟਾਈਮਜ਼ ਦੀ ਖ਼ਬਰ ਮੁਕਾਬਕ ਅਜਿਹੀ ਹੀ ਮੰਗ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਵੀ ਕੀਤੀ ਹੈ। ਮਾਨ ਨੇ ਇਹ ਮੰਗ ਤਖ਼ਤ ਸ੍ਰੀ ਦਮਦਮਾ ਸਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤੀ।

ਇਹ ਵੀ ਪੜ੍ਹੋ:

ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ

ਬਾਦਲ ਤੋਂ ਪੁੱਛਗਿੱਛ

ਸਾਲ 2015 ਵਿੱਚ ਹੋਈਆਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਆਂ ਅਤੇ ਕੋਟਕਪੂਰਾ ਵਿੱਚ ਪੁਲਿਸ ਵੱਲੋਂ ਸਿੱਖ ਪ੍ਰਦਰਸ਼ਨਕਾਰੀਆਂ ਤੇ ਚਲਾਈਆਂ ਗਈਆਂ ਗੋਲੀਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਸ਼ੁੱਕਰਵਾਰ ਨੂੰ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਕਰੇਗੀ।

ਇਸ ਮਾਮਲੇ ਵਿੱਚ ਹਾਲਾਂਕਿ ਪਹਿਲਾਂ ਜਾਂਚ ਕਰ ਚੁੱਕੇ ਜਸਟਿਸ ਰਣਜੀਤ ਸਿੰਘ ਨੇ ਕਿਹਾ ਸੀ ਕਿ ਬਾਦਲ ਨੇ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਲਈ ਤਾਕਤ ਨਾ ਵਰਤਣ ਦੇ ਹੁਕਮ ਦਿੱਤੇ ਸਨ। ਪਰ ਦਿ ਟ੍ਰਿਬਿਊਨ ਦੀ ਖ਼ਬਰ ਮੁਕਾਬਕ ਮੌਜੂਦਾ ਟੀਮ ਨੂੰ ਇਸ ਗੱਲ ਦੇ ਸਬੂਤ ਮਿਲੇ ਹਨ ਕਿ ਅਦਾਕਾਰ ਅਕਸ਼ੇ ਕੁਮਾਰ ਵੱਲੋਂ ਗੁਰਮੀਤ ਰਾਮ ਰਹੀਮ ਨਾਲ ਸੁਖਬੀਰ ਬਾਦਲ ਦੀ ਮੁਲਾਕਾਤ ਤੈਅ ਕਰਵਾਉਣ ਮਗਰੋਂ ਸੁਖਬੀਰ ਬਾਦਲ ਨੇ ਸਿੱਖ ਪ੍ਰਦਰਸ਼ਨਕਾਰੀਆਂ ਖਿਲਾਫ ਤਾਕਤ ਵਰਤਣ ਦੇ ਹੁਕਮ ਦਿੱਤੇ ਸਨ। ਟੀਮ ਨੇ ਤਿੰਨਾ ਵਿਅਕਤੀਆਂ ਨੂੰ ਪਿਛਲੇ ਹਫ਼ਤੇ ਸੰਮਣ ਭੇਜ ਕੇ ਪੇਸ਼ ਹੋਣ ਲਈ ਕਿਹਾ ਸੀ।

ਬਾਦਲ ਨੂੰ ਪਹਿਲਾਂ ਅੰਮ੍ਰਿਤਸਰ ਅਤੇ ਬਾਅਦ ਵਿੱਚ ਉਨ੍ਹਾਂ ਦੀ ਸਹੂਲਤ ਵਾਲੀ ਥਾਂ ਤੇ ਟੀਮ ਸਾਹਮਣੇ ਪੇਸ਼ ਹੋਣ ਨੂੰ ਕਿਹਾ ਸੀ ਅਤੇ ਉਨ੍ਹਾਂ ਆਪਣੀ ਚੰਡੀਗੜ੍ਹ ਵਿਚਲੀ ਵਿਧਾਇਕ ਵਾਲੀ ਰਿਹਾਇਸ਼ ਵਿਖੇ ਉਪਲੱਭਧ ਹੋਣ ਦੀ ਸੂਚਨਾ ਟੀਮ ਦੇ ਮੁਖੀ ਪ੍ਰਬੋਧ ਕੁਮਾਰ ਨੂੰ ਪੱਤਰ ਰਾਹੀਂ ਦਿੱਤੀ ਸੀ।

ਪੰਜਾਬ ਪੁਲਿਸ
ਤਸਵੀਰ ਕੈਪਸ਼ਨ, ਸੰਕੇਤਕ ਤਸਵੀਰ

ਪੰਜਾਬ ਵਿੱਚ ਹਾਈ ਅਲਰਟ

ਖੁਫੀਆ ਏਜੰਸੀਆਂ ਵੱਲੋਂ ਪੰਜਾਬ ਵਿੱਚ ਜੈਸ਼ ਅੱਤਵਾਦੀਆਂ ਦੇ ਦਾਖਲੇ ਦੀਆਂ ਮਿਲੀਆਂ ਸੂਹਾਂ ਮਗਰੋਂ ਸੂਬੇ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਹਿੰਦੁਸਤਾਨ ਟਾਈਮਜ਼ ਦੀ ਖ਼ਬਰ ਮੁਤਾਬਕ ਪਾਕਿਸਤਾਨ ਦੀ ਦਹਿਸ਼ਤਗਰਦ ਤਨਜ਼ੀਮ ਜੈਸ਼-ਏ-ਮੁਹੰਮਦ ਦੇ 67 ਅੱਤਵਾਦੀ ਜੋ ਕਿ ਦਿੱਲੀ ਪਹੁੰਚਣਾ ਚਾਹੁੰਦੇ ਹਨ, ਫਿਰੋਜ਼ਪੁਰ ਵਿੱਚ ਲੁਕੇ ਹੋ ਸਕਦੇ ਹਨ। ਖ਼ਬਰ ਮੁਤਾਬਕ ਇਨ੍ਹਾਂ ਵਿੱਚ ਛੇ ਖ਼ੁਦਕੁਸ਼ ਹਮਲਾਵਰ ਵੀ ਹੋ ਸਕਦੇ ਹਨ।

ਉਹ ਸੂਹ ਪਠਾਣਕੋਟ ਤੋਂ ਬੰਦੂਕ ਦੀ ਨੋਕ ਤੇ ਇੱਕ ਟੈਕਸੀ ਖੋਹੇ ਜਾਣ ਮਗਰੋਂ ਜਾਰੀ ਕੀਤਾ ਗਿਆ ਹੈ। ਇਹ ਟੈਕਸੀ ਪਹਿਲਾਂ ਸ਼੍ਰੀਨਗਰ ਦੇ ਚਾਰ ਵਿਅਕਤੀਆਂ ਨੇ ਕਿਰਾਏ ਤੇ ਲਈ ਸੀ। ਜੋ ਬਾਅਦ ਵਿੱਚ ਡਰਾਈਵਰ ਤੋਂ ਖੋਹ ਲਈ ਗਈ, ਬਾਅਦ ਵਿੱਚ ਰਾਹਗੀਰਾਂ ਦੀ ਮਦਦ ਨਾਲ ਡਰਾਈਵਰ ਨੇ ਘਟਨਾ ਦੀ ਇਤਲਾਹ ਪੁਲਿਸ ਨੂੰ ਦਿੱਤੀ। ਖ਼ਬਰ ਮੁਤਾਬਕ ਇਹ ਕਾਰਵੀ 2016 ਵਿੱਚ ਭਾਰਤੀ ਫੌਜ ਦੇ ਪਠਾਨਕੋਟ ਏਅਰਬੇਸ ਉੱਪਰ ਹੋਏ ਹਮਲੇ ਨਾਲ ਮਿਲਦੀ-ਜੁਲਦੀ ਹੈ।

ਲੂਈਸ ਹਮਿਲਟਨ

ਭਾਰਤ ਫਾਰਮੂਲਾ ਵਨ ਕਰਾਉਣ ਦੀ ਥਾਂ ਸਕੂਲ ਬਣਵਾ ਲੈਂਦਾ

ਫਾਰਮੂਲਾ ਵਨ ਰੇਸਾਂ ਦੇ ਪੰਜ ਵਾਰ ਦੇ ਚੈਂਪੀਅਨ ਲੂਈਸ ਹਮਿਲਟਨ ਨੇ ਭਾਰਤ ਵਰਗੇ ਗਰੀਬ ਦੇਸ ਵਿੱਚ ਹੋ ਰਹੀ ਰੇਸ ਵਿੱਚ ਹਿੱਸਾ ਲੈਣ ਤੋਂ ਇਨਕਾਰ ਕਰਨ ਮਗਰੋਂ ਹੁਣ ਸਫ਼ਾਈ ਦਿੱਤੀ ਹੈ।

ਦਿ ਇਕਨੌਮਿਕ ਟਾਈਮਜ਼ ਦੀ ਖ਼ਬਰ ਮੁਤਾਬਕ ਉਨ੍ਹਾਂ ਦੇ ਪ੍ਰਸ਼ੰਸ਼ਕਾਂ ਵੱਲੋਂ ਉਨ੍ਹਾਂ ਦੇ ਇਸ ਬਿਆਨ ਦੀ ਆਲੋਚਨਾ ਹੋਣ ਮਗਰੋਂ ਰੇਸਰ ਨੇ ਸੋਸ਼ਲ ਮੀਡੀਆ ਉੱਪਰ ਸਫਾਈ ਦਿੱਤੀ ਕਿ ਭਾਰਤ ਨੇ ਜਿਹੜਾ ਪੈਸਾ ਇਸ ਰੇਸ ਦੇ ਟਰੈਕ ਦੇ ਨਿਰਮਾਣ ਉੱਪਰ ਲਾਇਆ ਹੈ ਉਸ ਨੂੰ ਇਹੀ ਪੈਸਾ ਨਵੇਂ ਘਰ ਅਤੇ ਸਕੂਲ ਬਣਾਉਣ ਉੱਪਰ ਖਰਚ ਕਰਨਾ ਚਾਹੀਦਾ ਸੀ।

ਇਸ ਤੋਂ ਇਲਾਵਾ ਹਮਿਲਟਨ ਨੇ ਭਾਰਤ, ਕੋਰੀਆ ਅਤੇ ਤੁਰਕੀ ਵਿੱਚ ਫਾਰਮੂਲਾ ਵਨ ਲਿਜਾਏ ਜਾਣ ਬਾਰੇ ਵੀ ਸਵਾਲ ਖੜ੍ਹੇ ਕੀਤੇ ਅਤੇ ਕਿਹਾ ਕਿ ਇਨ੍ਹਾਂ ਦੇਸਾਂ ਵਿੱਚ ਇਹ ਖੇਡ ਬਹੁਤਾ ਸਮਾਂ ਨਹੀਂ ਚੱਲ ਸਕੇਗੀ। ਬੀਬਸੀ ਵੈੱਬਸਾਈਟ ’ਤੇ ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਅਭਿਜੀਤ ਆਇਰ-ਮਿਤਰਾ
ਤਸਵੀਰ ਕੈਪਸ਼ਨ, ਅਭਿਜੀਤ ਆਇਰ-ਮਿਤਰਾ 23 ਅਕਤੂਬਰ ਤੋਂ ਜੇਲ੍ਹ ਵਿੱਚ ਹਨ।

ਚੁਟਕਲਿਆਂ ਕਰਕੇ ਜੇਲ੍ਹ ਵਿੱਚ ਹੈ ਰੱਖਿਆ ਮਾਹਿਰ

ਸਤੰਬਰ ਵਿੱਚ ਅਭਿਜੀਤ ਆਇਰ-ਮਿਤਰਾ ਨੇ ਉਡੀਸ਼ਾ ਨੇ ਕੋਨਾਰਕ ਮੰਦਿਰ ਦੀ ਇੱਕ ਵੀਡੀਓ ਟਵੀਟ ਕੀਤੀ ਅਤੇ ਨਾਲ ਹੀ ਇੱਕ ਟਿੱਪਣੀ ਵੀ ਕੀਤੀ।

ਉਨ੍ਹਾਂ ਵੱਲੋਂ ਕੀਤੀ ਟਿੱਪਣੀ ਨੂੰ ਅਸ਼ਲੀਲ ਸਮਝਦਿਆਂ ਉਡੀਸ਼ਾ ਦੇ ਦੋ ਵਿਅਕਤੀਆਂ ਨੇ ਅਦਾਲਤ ਵਿੱਚ ਅਰਜੀ ਦਿੱਤੀ ਕਿ ਇਸ ਕਾਰਵਾਈ ਨਾਲ ਸੂਬੇ ਦੇ 4 ਕਰੋੜ ਨਾਗਰਿਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਕੋਨਾਰਕ ਦੇ ਮੰਦਿਰ ਕਾਮੁਕ ਮੂਰਤੀਆਂ ਕਰਕੇ ਪ੍ਰਸਿੱਧ ਹਨ ਅਤੇ ਅਭਿਜੀਤ ਨੇ ਇਸੇ ਬਾਰੇ ਇੱਕ ਆਪਣੇ ਟਵੀਟ ਵਿੱਤ ਤਨਜ਼ ਕੀਤਾ ਸੀ ਜੋ ਉਨ੍ਹਾਂ ਦਾ ਹੁਣ ਕਹਿਣਾ ਹੈ ਕਿ ਇੱਕ ਚੁਟਕੁਲਾ ਸੀ। ਬੀਬਸੀ ਵੈੱਬਸਾਈਟ ’ਤੇ ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਇਹ ਵੀ ਪੜ੍ਹੋ:

ਤੁਹਾਨੂੰ ਇਹ ਵੀ ਪਸੰਦ ਆ ਸਕਦਾ ਹੈ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, YouTube 'ਤੇ ਜੁੜੋ।)