ਸੁਖਪਾਲ ਖਹਿਰਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਦਾ ਨੋਟਿਸ ਕਿਉਂ ਨਹੀਂ ਲੈ ਰਹੇ- 5 ਅਹਿਮ ਖ਼ਬਰਾਂ

ਤਸਵੀਰ ਸਰੋਤ, Sukhpal Singh Khaira/fb
ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮੁੜ ਤੋਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।
ਇਸ ਨੋਟਿਸ ਵਿੱਚ ਉਨ੍ਹਾਂ ਤੋਂ ਪੁੱਛਿਆ ਗਿਆ ਹੈ ਕਿ ਕਿਉਂ ਨਾ ਉਨ੍ਹਾਂ ਦੀ ਵਿਧਾਨ ਸਭਾ ਦੀ ਮੈਂਬਰਸ਼ਿਪ ਰੱਦ ਕੀਤੀ ਜਾਵੇ।
ਇਸ ਤੋਂ ਪਹਿਲਾਂ ਵੀ ਸੁਖਪਾਲ ਖਹਿਰਾ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ ਜਿਸ ਦਾ ਜਵਾਬ 15 ਦਿਨਾਂ ਵਿੱਚ ਦੇਣਾ ਸੀ।
ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਪੰਜਾਬੀ ਏਕਤਾ ਪਾਰਟੀ ਨਾਂ ਦੀ ਨਵੀਂ ਪਾਰਟੀ ਬਣਾ ਲਈ ਹੈ।
ਇਸੇ ਕਰਕੇ ਹੀ ਵਿਧਾਨ ਸਭਾ ਦੇ ਸਪੀਕਰ ਵੱਲੋਂ ਆਮ ਆਦਮੀ ਪਾਰਟੀ ਦੀ ਅਰਜ਼ੀ ਉੱਤੇ ਕਾਰਵਾਈ ਕਰਦਿਆਂ ਸੁਖਪਾਲ ਖਹਿਰਾ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ।
ਇੰਡੀਅਨ ਐੱਕਸਪ੍ਰੈੱਸ ਦੀ ਖ਼ਬਰ ਅਨੁਸਾਰ ਜਦੋਂ ਸੁਖਪਾਲ ਖਹਿਰਾ ਨੂੰ ਨੋਟਿਸ ਭੇਜਿਆ ਗਿਆ ਤਾਂ ਉਹ ਉੱਥੇ ਮੌਜੂਦ ਨਹੀਂ ਸਨ ਅਤੇ ਉਨ੍ਹਾਂ ਦੇ ਕਿਸੇ ਪਰਿਵਾਰਕ ਮੈਂਬਰ ਜਾਂ ਸਟਾਫ ਨੇ ਨੋਟਿਸ ਲੈਣ ਤੋਂ ਇਨਕਾਰ ਕਰ ਦਿੱਤਾ ਸੀ।
ਇਹ ਵੀ ਪੜ੍ਹੋ:
ਇਸ ਬਾਰੇ ਸੁਖਪਾਲ ਖਹਿਰਾ ਨੇ ਕਿਹਾ ਕਿ ਵਿਧਾਨ ਸਭਾ ਦੇ ਸਟਾਫ ਵੱਲੋਂ ਦੱਸਿਆ ਜਾਵੇ ਕਿ ਆਖਿਰ ਉਹ ਕਿਹੜਾ ਬੰਦਾ ਸੀ, ਜਿਸ ਨੇ ਨੋਟਿਸ ਲੈਣ ਤੋਂ ਇਨਕਾਰ ਕੀਤਾ ਸੀ।
ਉਨ੍ਹਾਂ ਕਿਹਾ ਕਿ ਸਰਕਾਰ ਖੁਦ ਨਹੀਂ ਚਾਹੁੰਦੀ ਕਿ ਇਸ ਵੇਲੇ ਜ਼ਿਮਨੀ ਚੋਣ ਹੋਵੇ ਇਸ ਲਈ ਮਾਮਲੇ ਵਿੱਚ ਦੇਰੀ ਕਰ ਰਹੀ ਹੈ।
ਬਹਿਬਲ ਕਲਾਂ ਫਾਇਰਿੰਗ ਦੇ ਸਬੂਤਾਂ ਨਾਲ ਛੇੜਖਾਨੀ ਹੋਈ
ਹਿੰਦੁਸਤਾਨ ਟਾਈਮਜ਼ ਦੀ ਖ਼ਬਰ ਅਨੁਸਾਰ ਬਹਿਬਲ ਕਲਾਂ ਫਾਇਰਿੰਗ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਦਾਅਵਾ ਕੀਤਾ ਹੈ ਕਿ 2015 ਕਿ ਮਾਮਲੇ ਵਿੱਚ ਮੁਲਜ਼ਮ ਪੁਲਿਸ ਵਾਲਿਆਂ ਨੇ ਸਬੂਤਾਂ ਨਾਲ ਛੇੜਖਾਨੀ ਕੀਤੀ ਸੀ।

ਐੱਸਆਈਟੀ ਵੱਲੋਂ ਇਹ ਵੀ ਇਲਜ਼ਾਮ ਲਾਇਆ ਗਿਆ ਹੈ ਕਿ ਪੁਲਿਸ ਵੱਲੋਂ ਫਾਇਰਿੰਗ ਸਵੈ ਰੱਖਿਆ ਲਈ ਨਹੀਂ ਕੀਤੀ ਗਈ ਸੀ।
ਐੱਸਆਈਸੀ ਵੱਲੋਂ ਇਹ ਸਭ ਅਦਾਲਤ ਨੂੰ ਦੱਸਿਆ ਗਿਆ ਹੈ, ਜਿਸ ਨੇ ਇਸ ਮਾਮਲੇ ਵਿੱਚ ਮੁਲਜ਼ਮ ਤਿੰਨ ਪੁਲਿਸ ਮੁਲਾਜ਼ਮਾਂ ਦੀ ਅਗਾਊਂ ਜ਼ਮਾਨਤ ਨੂੰ ਰੱਦ ਕਰ ਦਿੱਤਾ ਹੈ।
ਖੁਦ ’ਤੇ ਗਾਣੇ ਬਣਾਉਣ ਵਾਲਾ ਗੈਂਗਸਟਰ ਨਵ ਲਾਹੌਰੀਆ ਗ੍ਰਿਫ਼ਤਾਰ
ਦਿ ਟ੍ਰਿਬਿਊਨ ਦੀ ਖ਼ਬਰ ਅਨੁਸਾਰ ਨਵਪ੍ਰੀਤ ਸਿੰਘ ਉਰਫ ਨਵ ਲਾਹੌਰੀਆ ਲੌਰੈਂਸ ਬਿਸ਼ਨੋਈ ਅਤੇ ਸੰਪਤ ਨਹਿਰਾ ਗੈਂਗ ਦੀ ਅਗਵਾਈ ਕਰ ਰਿਹਾ ਸੀ।
ਪੁਲਿਸ ਦਾ ਕਹਿਣਾ ਹੈ ਕਿ ਨਵ ਲਾਹੌਰੀਆ 'ਤੇ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਕਈ ਮਾਮਲੇ ਦਰਜ ਹਨ।
ਇਹ ਵੀ ਪੜ੍ਹੋ:
ਪੁਲਿਸ ਦਾ ਇਹ ਵੀ ਦਾਅਵਾ ਹੈ ਕਿ ਖੁਦ ਨੂੰ ਚਮਕਾਉਣ ਲਈ ਨਵ ਲਾਹੌਰੀਆ ਨੇ ਇੱਕ ਗਾਣਾ ਵੀ ਬਣਾਇਆ ਸੀ ਅਤੇ ਇੱਕ ਹੋਰ ਗਾਣਾ ਅਜੇ ਉਹ ਬਣਾਉਣ ਜਾ ਰਿਹਾ ਸੀ।
‘ਸੀਬੀਆਈ ਪੱਛਮ ਬੰਗਾਲ ਸਰਕਾਰ ਖਿਲਾਫ਼ ਸਬੂਤ ਦੇਵੇ’
ਸੁਪਰੀਮ ਕੋਰਟ ਨੇ ਸੀਬੀਆਈ ਨੂੰ ਕਿਹਾ ਹੈ ਕਿ ਜੇ ਚਿੱਟ ਫੰਡ ਘੁਟਾਲੇ ਵਿੱਚ ਸੀਬੀਆਈ ਪੱਛਮ ਬੰਗਾਲ ਸਰਕਾਰ ਜਾਂ ਕੋਲਕਾਤਾ ਦੇ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਖਿਲਾਫ਼ ਸਬੂਤ ਪੇਸ਼ ਕਰੇ ਤਾਂ ਅਦਾਲਤ ਉਨ੍ਹਾਂ 'ਤੇ ਸਖ਼ਤੀ ਨਾਲ ਕਾਰਵਾਈ ਕਰੇਗੀ।
ਦਰਅਸਲ, ਐਤਵਾਰ ਨੂੰ ਸੀਬੀਆਈ ਦੀ ਇੱਕ ਟੀਮ ਕੋਲਕਾਤਾ ਦੇ ਕਮਿਸ਼ਨਰ ਰਾਜੀਵ ਕੁਮਾਰ ਦੇ ਘਰ ਸ਼ਾਰਧਾ ਚਿਟਫੰਡ ਅਤੇ ਰੋਜ਼ ਵੈਲੀ ਮਾਮਲੇ 'ਚ ਪੁੱਛਗਿੱਛ ਲਈ ਪਹੁੰਚੀ।

ਤਸਵੀਰ ਸਰੋਤ, Getty Images
ਪਰ ਕੋਲਕਾਤਾ ਪੁਲਿਸ ਸੀਬੀਆਈ ਅਧਿਕਾਰੀਆਂ ਨੂੰ ਸ਼ੇਕਸਪੀਅਰ ਸਾਰਣੀ ਥਾਣੇ ਲੈ ਆਈ। ਸੂਬਾ ਪੁਲਿਸ ਦਾ ਕਹਿਣਾ ਹੈ ਕਿ ਸੀਬੀਆਈ ਦੀ ਟੀਮ ਦੇ ਕੋਲ ਕੋਈ ਵਾਰੰਟ ਨਹੀਂ ਸੀ।
ਟਾਈਮਜ਼ ਆਫ ਇੰਡੀਆ ਦੀ ਖ਼ਬਰ ਅਨੁਸਾਰ ਸੀਬੀਆਈ ਨੇ ਸੁਪਰੀਮ ਕੋਰਟ ਵਿੱਚ ਅਦਾਲਤ ਵਿੱਚ ਕੋਲਕਾਤਾ ਦੇ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਖਿਲਾਫ਼ ਪਟੀਸ਼ਨ ਪਾਈ ਹੈ।
ਪਟੀਸ਼ਨ ਵਿੱਚ ਰਾਜੀਵ ਕੁਮਾਰ ’ਤੇ ਇਲਜ਼ਾਮ ਲਾਏ ਗਏ ਹਨ ਕਿ ਉਨ੍ਹਾਂ ਨੇ ਸ਼ਾਰਦਾ ਚਿੱਟ ਫੰਡ ਘੁਟਾਲੇ ਦੇ ਸਬੂਤਾਂ ਨਾਲ ਛੇੜਖਾਨੀ ਕੀਤੀ ਹੈ।
ਸੀਬੀਆਈ ਨੇ ਕੋਰਟ ਵਿੱਚ ਕਿਹਾ ਕਿ ਉਨ੍ਹਾਂ ਕੋਲ ਰਾਜੀਵ ਕੁਮਾਰ ਖਿਲਾਫ਼ ਪੂਰੇ ਸਬੂਤ ਹਨ ਜਿਸ ਕਰਕੇ ਉਨ੍ਹਾਂ ਕੋਲ ਬਿਨਾਂ ਵਾਰੰਟ ਦੇ ਗ੍ਰਿਫ਼ਤਾਰੀ ਕਰਨ ਦੇ ਅਧਿਕਾਰ ਹਨ।
ਕਰੋੜਾਂ ਦੀ ਡਿਜੀਟਲ ਕਰੰਸੀ ਦਾ ਸੁਰਾਗ ਨਹੀਂ
ਕੈਨੇਡਾ ਦੀ ਸਭ ਤੋਂ ਵੱਡੀ ਕ੍ਰਿਪਟੋਕਰੰਸੀ ਐਕਸਚੇਂਜ ਨੂੰ ਆਪਣੀ ਕਰੋੜਾਂ ਰੁਪਏ ਦੀ ਡਿਜੀਟਲ ਕਰੰਸੀ ਨਹੀਂ ਮਿਲ ਰਹੀ ਹੈ।

ਤਸਵੀਰ ਸਰੋਤ, Getty Images
ਕੁਆਡਰੀਗਾ ਐਕਸਚੇਂਜ ਦੇ ਸੰਸਥਾਪਕ ਦੀ ਦਸੰਬਰ ਵਿੱਚ ਮੌਤ ਹੋ ਗਈ ਸੀ। ਉਨ੍ਹਾਂ ਕੋਲ ਹੀ ਡਿਜੀਟਲ ਕਰੰਸੀ ਦੇ ਸਿੱਕਿਆਂ ਨੂੰ ਸਾਂਭਣ ਦੀ ਜ਼ਿੰਮੇਵਾਰੀ ਸੀ। ਕੁੱਲ ਕਰੰਸੀ ਦੀ ਕੀਮਤ 18 ਕਰੋੜ ਕੈਨੇਡੀਅਨ ਡਾਲਰ ਦੇ ਕਰੀਬ ਦੱਸੀ ਜਾ ਰਹੀ ਹੈ।
ਉਨ੍ਹਾਂ ਦੀ ਪਤਨੀ ਜੈਨੀਫਰ ਰੋਬਰਟਸਨ ਨੇ ਸਥਾਨਕ ਅਦਾਲਤ ਵਿੱਚ ਐਫੀਡੇਵਿਟ ਜ਼ਰੀਏ ਕਿਹਾ ਹੈ ਕਿ ਕਈ ਕੋਸ਼ਿਸ਼ਾਂ ਤੋਂ ਬਾਅਦ ਵੀ ਉਨ੍ਹਾਂ ਨੂੰ ਕਰੰਸੀ ਬਾਰੇ ਕੋਈ ਵੀ ਲਿਖਤੀ ਰਿਕਾਰਡ ਨਹੀਂ ਮਿਲਿਆ ਹੈ।
ਪੂਰੀ ਖਬਰ ਲਈ ਇੱਥੇ ਕਲਿੱਕ ਕਰੋ।
ਇਹ ਵੀਡੀਓਜ਼ ਵੀ ਤੁਹਾਨੂੰ ਪਸੰਦ ਆਉਣਗੇ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2































